CK Time TV North America

Welcome to Chardikla Time TV North America, your premier channel for connecting with the vibrant Punjabi culture and Sikh heritage across the continent. Stay informed with the latest news and updates from the Punjabi and Sikh communities across North America. Enjoy a variety of programs showcasing traditional music, dance, festivals, and ceremonies.
Inspirational Stories: Hear from community leaders, entrepreneurs, and everyday heroes who are making a difference and inspiring other. Deepen your spiritual connection with our religious programming, including live Gurbani, Kirtan, and discourses.
Educational Segments: Learn about our history, values, and contributions through educational series and documentaries. Chardikla Time TV North America is dedicated to providing a platform to celebrate our shared heritage. Subscribe now and become a part of our growing family. Join us on this journey of cultural celebration and community connection. Stay tuned, stay connected, and stay Chardikla.


CK Time TV North America

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 807

ਬਿਲਾਵਲੁ ਮਹਲਾ ੫ ॥
ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਅਰਥ: (ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ।ਰਹਾਉ। ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ।੧। ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ।੨।੧੨।੩੦।


बिलावलु महला ५ ॥
सहज समाधि अनंद सूख पूरे गुरि दीन ॥ सदा सहाई संगि प्रभ अम्रित गुण चीन ॥ रहाउ॥ जै जै कारु जगत्र महि लोचहि सभि जीआ ॥ सुप्रसंन भए सतिगुर प्रभू कछु बिघनु न थीआ ॥१॥ जा का अंगु दइआल प्रभ ता के सभ दास ॥ सदा सदा वडिआईआ नानक गुर पासि ॥२॥१२॥३०॥

अर्थ: (हे भाई! जिस मनुष्य पर गुरु दयावान होता है, उसको) पूरे गुरु ने आत्मिक अडोलता में एक-रस टिकाव के सारे सुख व आनंद दे दिए। प्रभु उस मनुष्य का हमेशा मददगार बना रहता है, उसके अंग-संग रहता है, वह मनुष्य प्रभु के आत्मिक जीवन देने वाले गुण (अपने मन में) विचारता रहता है। रहाउ। हे भाई! जिस मनुष्य पर गुरु परमात्मा अच्छी तरह प्रसन्न हो गए, उस मनुष्य के जीवन-राह में कोई रुकावट नहीं आती, सारे जगत में हर जगह उसकी शोभा होती है, (ज्रगत के) सारे जीव (उसके दर्शन करना) चाहते हैं1। हे भाई! दया का श्रोत प्रभु, जिस (मनुष्य) का पक्ष करता है, सब जीव उसके सेवक हो जाते हैं। हे नानक! गुरु के चरणों में रहने से सदा ही आदर-मान मिलता है।2।12।30।

Bilaaval Mahalaa Panjavaa ||
Sahaj Samaadh Ana(N)Dh Sookh Poore Gur Dheen || Sadhaa Sahaiee Sa(N)G Prabh A(N)Mirat Gun Cheen || Rahaau || Jai Jai Kaar Jagatr Meh Locheh Sabh Jeeaa || Suprasa(N)N Bhe Satigur Prabhoo Kachh Bighan Na Theeaa ||1|| Jaa Kaa A(N)G Dhiaal Prabh Taa Ke Sabh Dhaas || Sadhaa Sadhaa Vaddiaaieeaa Naanak Gur Paas ||2||12||30||

Bilaaval, Fifth Mehla: The Perfect Guru has blessed me with celestial Samaadhi, bliss and peace. God is always my Helper and Companion; I contemplate His Ambrosial Virtues. ||Pause|| Triumphant cheers greet me all across the world, and all beings yearn for me. The True Guru and God are totally pleased with me; no obstacle blocks my way. ||1|| One who has the Merciful Lord God on his side – everyone becomes his slave. Forever and ever, O Nanak, glorious greatness rests with the Guru. ||2||12||30||

8 hours ago | [YT] | 543

CK Time TV North America

Hukamnama | Sri Darbar Sahib | Hukamnama Sri Darbar Sahib Today | Golden Temple
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 833

ਬਿਲਾਵਲੁ ਮਹਲਾ ੪ ॥
ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

ਵਿਆਖਿਆ: ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ॥੧॥ ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ ॥੧॥ ਰਹਾਉ ॥ ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ ॥੨॥ ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ)। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ ॥੩॥ ਹੇ ਭਾਈ! (ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ ॥੪॥ ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ ॥੫॥ ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ ॥੬॥ ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ॥੭॥ (ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਹੇ ਨਾਨਕ ਜੀ! (ਆਖੋ-) ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ ॥੮॥੨॥੫॥

बिलावलु महला ४ ॥
हरि हरि नामु सीतल जलु धिआवहु हरि चंदन वासु सुगंध गंधईआ ॥ मिलि सतसंगति परम पदु पाइआ मै हिरड पलास संगि हरि बुहीआ ॥१॥ जपि जगंनाथ जगदीस गुसईआ ॥ सरणि परे सेई जन उबरे जिउ प्रहिलाद उधारि समईआ ॥१॥ रहाउ ॥ भार अठारह महि चंदनु ऊतम चंदन निकटि सभ चंदनु हुईआ ॥ साकत कूड़े ऊभ सुक हूए मनि अभिमानु विछुड़ि दूरि गईआ ॥२॥ हरि गति मिति करता आपे जाणै सभ बिधि हरि हरि आपि बनईआ ॥ जिसु सतिगुरु भेटे सु कंचनु होवै जो धुरि लिखिआ सु मिटै न मिटईआ ॥३॥ रतन पदारथ गुरमति पावै सागर भगति भंडार खुल्हईआ ॥ गुर चरणी इक सरधा उपजी मै हरि गुण कहते त्रिपति न भईआ ॥४॥ परम बैरागु नित नित हरि धिआए मै हरि गुण कहते भावनी कहीआ ॥ बार बार खिनु खिनु पलु कहीऐ हरि पारु न पावै परै परईआ ॥५॥ सासत बेद पुराण पुकारहि धरमु करहु खटु करम द्रिड़ईआ ॥ मनमुख पाखंडि भरमि विगूते लोभ लहरि नाव भारि बुडईआ ॥६॥ नामु जपहु नामे गति पावहु सिम्रिति सासत्र नामु द्रिड़ईआ ॥ हउमै जाइ त निरमलु होवै गुरमुखि परचै परम पदु पईआ ॥७॥ इहु जगु वरनु रूपु सभु तेरा जितु लावहि से करम कमईआ ॥ नानक जंत वजाए वाजहि जितु भावै तितु राहि चलईआ ॥८॥२॥५॥

अर्थ: हे भाई! जगत के नाथ, जगत के ईश्वर, धरती के पति प्रभू का नाम जपा कर। जो मनुष्य प्रभू की शरण आ पड़ते हैं, वह मनुष्य (संसार-समुंद्र में से) बच निकलते हैं, जैसे प्रहलाद (आदि भक्तों) को (परमात्मा ने संसार-समुंद्र से) पार लंघा के (अपने चरणों में) लीन कर लिया।1। रहाउ। हे प्रभू! प्रभू का नाम सिमरा करो, ये नाम ठंडक पहुँचाने वाला जल है, ये नाम चंदन की सुगंधि है जो (सारी बनस्पति को) सुगन्धित कर देती है। हे भाई! साध-संगति में मिल के सभ से ऊँचा आत्मिक दर्जा हासिल किया जा सकता है। जैसे अरण्डी और पलाह (आदि निकम्मे पौधे चंदन की संगति में) सुगंधित हो जाते हैं, (वैसे ही) मेरे जैसे जीव (हरी नाम की बरकति से ऊँचे जीवन वाले बन जाते हैं)।1। हे भाई! सारी बनस्पतियों में चंदन सबसे श्रेष्ठ (वृक्ष) है, चंदन के नजदीक (उगा हुआ) हरेक पौधा चंदन बन जाता है। पर परमात्मा से टूटे हुए माया-ग्रसित प्राणी (उन पौधों जैसे हैं जो धरती से खुराक मिलने पर भी) खड़े हुए ही सूख जाते हैं, (उनके) मन में अहंकार बसता है, (इस वास्ते परमात्मा से) विछुड़ केवे कहीं दूर पड़े रहते हैं।2। हे भाई! परमात्मा कैसा है और कितना बड़ा है- यह बात वह स्वयं ही जानता है। (जगत की) सारी मर्यादाएं उसने खुद ही बनाई हुई हैं। (उस मर्यादा के अनुसार) जिस मनुष्य को गुरू मिल जाता है, वह सोना बन जाता है (स्वच्छ जीवन वाला बन जाता है)। हे भाई! धुर दरगाह से (जीवों के किए कर्मों के अनुसार जीवों के माथे ऊपर जो लेख) लिखे जाते हैं, वह लेख (किसी के अपने उद्यम से) मिटाए मिट नहीं सकता (गुरू को मिल के ही लोहे से कंचन बनता) है।3। हे भाई! (गुरू के अंदर) भगती के समुंद्र (भरे पड़े) हैं, भगती के खजाने खुले पड़े हैं, गुरू की मति पर चल के ही मनुष्य (ऊँचे आत्मिक गुण) रत्न प्राप्त कर सकता है। (देखो) गुरू के चरणों में लग के (ही मेरे अंदर) एक परमात्मा के लिए प्यार पैदा हुआ है (अब) परमात्मा के गुण गाते हुए मेरा मन भरता नहीं है।4। हे भाई! जो मनुष्य सदा ही परमात्मा का ध्यान धरता रहता है उसके अंदर सबसे ऊँची लगन बन जाती है। प्रभू के गुण गाते-गाते जो प्यार मेरे अंदर बना है, (मैंने तुम्हें उसका हाल) बताया है। सो, हे भाई! बार बार, हरेक पल, हरेक छिन, परमात्मा का नाम जपना चाहिए (पर, यह याद रखो कि) परमात्मा परे से परे है, कोई जीव उस (की हस्ती) का परला छोर ढूँढ नहीं सकता।5। हे भाई! वेद-पुरान-शास्त्र (आदि धर्म पुस्तकें इसी बात पर) जोर देते हैं (कि खट-कर्मी) धर्म कमाया करो, इन छह धार्मिक कर्मों के बारे में ही दृढ़ करते हैं। अपने मन के पीछे चलने वाले मनुष्य (इसी) पाखण्ड में भटकना में (पड़ कर) दुखी होते रहते हैं, (उनकी जिंदगी की) बेड़ी (अपने ही पाखण्ड के) भार से लोभ की लहर में डूब जाती है।6। हे भाई! परमात्मा का नाम जपा करो, नाम में जुड़ के ही उच्च आत्मिक अवस्था प्राप्त करोगे। (अपने हृदय में परमात्मा का) नाम दृढ़ करके टिकाए रखो, (गुरू के सन्मुख रहने वाले मनुष्य के लिए ये हरी-नाम ही) स्मृतियों-शास्त्रों का उपदेश है। (हरी-नाम के द्वारा ही जब मनुष्य के अंदर से) अहंकार दूर हो जाता है, तब मनुष्य पवित्र जीवन वाला बन जाता है। गुरू की शरण पड़ कर मनुष्य (परमात्मा के नाम में) पतीजता है, तब सबसे ऊँचा आत्मिक दर्जा हासिल कर लेता है।7। हे नानक! (कह- हे प्रभू!) यह सारा जगत तेरा ही रूप है तेरा ही रंग है। जिस तरफ तू (जीवों को) लगाता है, जीव वही कर्म करते है। जीव (तेरे बाजे हैं) जैसे तू बजाता है, वैसे ही बजते हैं। जिस राह पर चलाना तुझे अच्छा लगता है, उसी राह पर जीव चलते हैं।8।2।

Bilaaval, Fourth Mehla: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. mil satasa(n)gat param padh paiaa mai hiradd palaas sa(n)g har buheeaa ||1|| jap jaga(n)naath jagadhees gusieeaa || saran pare seiee jan ubare jiau prahilaadh udhaar samieeaa ||1|| rahaau || bhaar aThaareh meh cha(n)dhan uootam cha(n)dhan nikaT sabh cha(n)dhan huieeaa || saakat kooRe uoobh suk hooe man abhimaan vichhuR dhoor gieeaa ||2|| har gat mit karataa aape jaanai sabh bidh har har aap banieeaa || jis satigur bheTe su ka(n)chan hovai jo dhur likhiaa su miTai na miTieeaa ||3|| ratan padhaarath gurmat paavai saagar bhagat bha(n)ddaar khul(h)ieeaa || gur charanee ik saradhaa upajee mai har gun kahate tirapat na bhieeaa ||4|| param bairaag nit nit har dhiaae mai har gun kahate bhaavanee kaheeaa || baar baar khin khin pal kaheeaai har paar na paavai parai parieeaa ||5|| saasat bedh puraan pukaareh dharam karahu khaT karam dhiraRieeaa || manmukh paakha(n)dd bharam vigoote lobh lahar naav bhaar buddieeaa ||6|| naam japahu naame gat paavahu simirat saasatr naam dhiraRieeaa || haumai jai ta niramal hovai gurmukh parachai param padh pieeaa ||7|| eih jag varan roop sabh teraa jit laaveh se karam kamieeaa || naanak ja(n)t vajaae vaajeh jit bhaavai tit raeh chalieeaa ||8||2||5||

1 day ago | [YT] | 928

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 830

ਬਿਲਾਵਲੁ ਮਹਲਾ ੫ ॥
ਮੋਰੀ ਅਹੰ ਜਾਇ ਦਰਸਨ ਪਾਵਤ ਹੇ ॥ ਰਾਚਹੁ ਨਾਥ ਹੀ ਸਹਾਈ ਸੰਤਨਾ ॥ ਅਬ ਚਰਨ ਗਹੇ ॥੧॥ ਰਹਾਉ ॥ ਆਹੇ ਮਨ ਅਵਰੁ ਨ ਭਾਵੈ ਚਰਨਾਵੈ ਚਰਨਾਵੈ ਉਲਝਿਓ ਅਲਿ ਮਕਰੰਦ ਕਮਲ ਜਿਉ ॥ ਅਨ ਰਸ ਨਹੀ ਚਾਹੈ ਏਕੈ ਹਰਿ ਲਾਹੈ ॥੧॥ ਅਨ ਤੇ ਟੂਟੀਐ ਰਿਖ ਤੇ ਛੂਟੀਐ ॥ ਮਨ ਹਰਿ ਰਸ ਘੂਟੀਐ ਸੰਗਿ ਸਾਧੂ ਉਲਟੀਐ ॥ ਅਨ ਨਾਹੀ ਨਾਹੀ ਰੇ ॥ ਨਾਨਕ ਪ੍ਰੀਤਿ ਚਰਨ ਚਰਨ ਹੇ ॥੨॥੨॥੧੨੯॥

ਵਿਆਖਿਆ :- ਹੇ ਭਾਈ! ਸੰਤਾਂ ਦੇ ਸਹਾਈ ਖਸਮ-ਪ੍ਰਭੂ ਦੇ ਚਰਨਾਂ ਵਿਚ ਸਦਾ ਜੁੜੇ ਰਹੋ। ਮੈਂ ਤਾਂ ਹੁਣ ਉਸੇ ਦੇ ਹੀ ਚਰਨ ਫੜ ਲਏ ਹਨ। ਖਸਮ-ਪ੍ਰਭੂ ਦਾ ਦਰਸਨ ਕਰਨ ਨਾਲ ਮੇਰੀ ਹਉਮੈ ਦੂਰ ਹੋ ਗਈ ਹੈ ॥੧॥ਰਹਾਉ॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਮੇਰੇ ਮਨ ਨੂੰ ਹੋਰ ਕੁਝ ਭੀ ਚੰਗਾ ਨਹੀਂ ਲੱਗਦਾ, (ਪ੍ਰਭੂ ਦੇ ਦਰਸਨ ਨੂੰ ਹੀ) ਤਾਂਘਦਾ ਰਹਿੰਦਾ ਹੈ। ਜਿਵੇਂ ਭੌਰਾ ਕੌਲ-ਫੁੱਲ ਦੀ ਧੂੜੀ ਵਿਚ ਲਪਟਿਆ ਰਹਿੰਦਾ ਹੈ, ਤਿਵੇਂ ਮੇਰਾ ਮਨ ਪ੍ਰਭੂ ਦੇ ਚਰਨਾਂ ਵਲ ਹੀ ਮੁੜ ਮੁੜ ਪਰਤਦਾ ਹੈ। ਮੇਰਾ ਮਨ ਹੋਰ (ਪਦਾਰਥਾਂ ਦੇ) ਸੁਆਦਾਂ ਨੂੰ ਨਹੀਂ ਲੋੜਦਾ, ਇਕ ਪਰਮਾਤਮਾ ਨੂੰ ਲੱਭਦਾ ਹੈ ॥੧॥ (ਹੇ ਭਾਈ! ਪ੍ਰਭੂ ਦੇ ਦਰਸਨ ਦੀ ਬਰਕਤ ਨਾਲ) ਹੋਰ (ਪਦਾਰਥਾਂ ਦੇ ਮੋਹ) ਤੋਂ ਸੰਬੰਧ ਤੋੜ ਲਈਦਾ ਹੈ, ਇੰਦ੍ਰੀਆਂ ਦੇ ਪਕੜ ਤੋਂ ਖ਼ਲਾਸੀ ਪਾ ਲਈਦੀ ਹੈ। ਹੇ ਮਨ! ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ-ਰਸ ਚੁੰਘੀਦਾ ਹੈ, ਤੇ (ਮਾਇਆ ਦੇ ਮੋਹ ਵਲੋਂ ਬ੍ਰਿਤੀ) ਪਰਤ ਜਾਂਦੀ ਹੈ। ਹੇ ਨਾਨਕ! ਆਖ-) ਹੇ ਭਾਈ! (ਦਰਸਨ ਦੀ ਬਰਕਤ ਨਾਲ) ਹੋਰ ਮੋਹ ਉੱਕਾ ਹੀ ਨਹੀਂ ਭਾਉਂਦਾ, ਹਰ ਵੇਲੇ ਪ੍ਰਭੂ ਦੇ ਚਰਨਾਂ ਨਾਲ ਹੀ ਪਿਆਰ ਬਣਿਆ ਰਹਿੰਦਾ ਹੈ ॥੨।੨॥੧੨੯॥

बिलावलु महला ५ ॥
मोरी अहं जाइ दरसन पावत हे ॥ राचहु नाथ ही सहाई संतना ॥ अब चरन गहे ॥१॥ रहाउ ॥ आहे मन अवरु न भावै चरनावै चरनावै उलझिओ अलि मकरंद कमल जिउ ॥ अन रस नही चाहै एकै हरि लाहै ॥१॥ अन ते टूटीऐ रिख ते छूटीऐ ॥ मन हरि रस घूटीऐ संगि साधू उलटीऐ ॥ अन नाही नाही रे ॥ नानक प्रीति चरन चरन हे ॥२॥२॥१२९॥


अर्थ :- हे भाई! संतों के सहायक पति-प्रभू के चरणों में सदा जुड़े रहो। मैंने तो अब उसी के ही चरण पकड़ लिए हैं। पति-प्रभू के दर्शन करने से अब मेरा अहंकार दूर हो गया है ॥१॥ रहाउ ॥ (हे भाई! प्रभू के दर्शन की बरकति से) मेरे मन को और कुछ अच्छा नहीं लगता, (प्रभू के दर्शनों को ही) तड़पता रहता है। जैसे भौंरा कमल-पुष्प के मकरंद पर ही लिपटा रहता है, वैसे ही मेरा मन प्रभू के चरणों की ओर ही बार-बार पलटता है। मेरा मन और (पदार्थों के) स्वाद को नहीं ढूँढता, एक परमात्मा को ही तलाशता है ॥१॥ (हे भाई! प्रभू के दर्शन की बरकति से) और (पदार्थों के मोह) संबंध तोड़ लेते हैं, इन्द्रियों की पकड़ से निजात पा लेते हैं। हे मन! गुरू की संगति में रह के परमात्मा का नाम-रस चूसते हैं, और (माया के मोह से बिरती) पलट जाती है। हे नानक! (कह-) हे भाई! (दर्शन की बरकति से)और मोह बिल्कुल ही नहीं भाते, (अगर कोई मोह अच्छा लगता है तो वह है) हर वक्त प्रभू के चरणों से ही प्यार बना रहता है ॥२॥२॥१२९॥

Bilaaval Mahalaa Panjavaa ||
Moree Aha(N) Jai Dharasan Paavat He || Raachahu Naath Hee Sahaiee Sa(N)Tanaa || Ab Charan Gahe ||1|| Rahaau || Aahe Man Avar Na Bhaavai Charanaavai Charanaavai Ulajhio Al Makara(N)Dh Kamal Jiau || An Ras Nahee Chaahai Ekai Har Laahai ||1|| An Te Tooteeaai Rikh Te Chhooteeaai || Man Har Ras Ghooteeaai Sa(N)G Saadhoo Ulateeaai || An Naahee Naahee Re || Naanak Preet Charan Charan He ||2||2||129||

Meaning :- Having the Lord’s vision, my ego is dispelled.I am absorbed in thy Lord, Helper of saints, I have now grasped my God’s feet || Pause || My soul longs for Him and loves not another. As the black-bee is attached with the honey of the lotus, similarly my soul is hand and glove with the feet, feet of the Lord.It desires not any other relish, but seeks the One Lord alone.Breaking off from another, the mortal is released from the clutches of Death’s courier. Turning away from the world, O man, quaff thou the Lord’s Nectar in the society of saints.There is not, is not another without the Lord, O mortal.So love thou the feet, feet of the Lord, says Nanak ॥2॥2॥129॥

2 days ago | [YT] | 1,040

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 600

ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥ ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਹਾ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ ਰਾਮ ਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥

ਅਰਥ: (ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ ॥ ਰਹਾਉ ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥ ਇਹ ਆਖ ਆਖ ਕੇ ਕਿ ‘ਮੈਂ ਵੱਡਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’ (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ। ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥ ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ਜੀ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥

सोरठि महला ३ ॥
भगति खजाना भगतन कउ दीआ नाउ हरि धनु सचु सोइ ॥ अखुटु नाम धनु कदे निखुटै नाही किनै न कीमति होइ ॥ नाम धनि मुख उजले होए हरि पाइआ सचु सोइ ॥१॥ मन मेरे गुर सबदी हरि पाइआ जाइ ॥ बिनु सबदै जगु भुलदा फिरदा दरगह मिलै सजाइ ॥ रहाउ ॥ इसु देही अंदरि पंच चोर वसहि कामु क्रोधु लोभु मोहु अहंकारा ॥ अम्रितु लूटहि मनमुख नही बूझहि कोइ न सुणै पूकारा ॥ अंधा जगतु अंधु वरतारा बाझु गुरू गुबारा ॥२॥ हउमै मेरा करि करि विगुते किहु चलै न चलदिआ नालि ॥ गुरमुखि होवै सु नामु धिआवै सदा हरि नामु समालि ॥ सची बाणी हरि गुण गावै नदरी नदरि निहालि ॥३॥ सतिगुर गिआनु सदा घटि चानणु अमरु सिरि बादिसाहा ॥ अनदिनु भगति करहि दिनु राती राम नामु सचु लाहा ॥ नानक राम नामि निसतारा सबदि रते हरि पाहा ॥४॥२॥

अर्थ: (गुरु) भगत जनों को परमात्मा की भक्ति का खज़ाना देता है, परमात्मा का नाम ऐसा धन है जो सदा कायम रहता है। हरी-नाम-धन कभी खत्म होने वाला नहीं, यह धन कभी नहीं खत्म होता, किसी से इस का मूल्य भी नहीं पाया जा सकता (भावार्थ, कोई मनुष्य इस धन को दुनिया के पदार्थों से खरीद भी नहीं सकता)। जिन्होंने यह सदा-थिर हरी-धन प्राप्त कर लिया, उनको इस नाम-धन की बरकत से (लोक परलोक में) इज्जत मिलती है ॥१॥ हे मेरे मन! (गुरु के शब्द के द्वारा ही परमात्मा मिल सकता है। शब्द के बिना जगत कुराहे पड़ा भटकता फिरता है, (आगे परलोक में) प्रभू की दरगाह में दंड सहता है ॥ रहाउ ॥ इस शरीर में काम, क्रोध, लोभ, मोह अहंकार के पांच चोर वसते हैं, (यह) आतमिक जीवन देने वाला नाम-धन लूटते रहते हैं, परन्तु, अपने मन के पीछे चलने वाले मनुष्य यह समझते नहीं। (जब सब कुछ लुटा कर वह दुखी होते हैं, तो) कोई उनकी पुकार नहीं सुनता (कोई उनकी सहायता नहीं कर सकता)। माया के मोह में अंधा हुआ जगत अंधों वाली करतूत करता रहता है, गुरु से भटक कर (इस के आतमिक जीवन के रस्ते में) अँधेरा हुआ रहता है ॥२॥ यह कह कह कर कि ‘मैं बड़ा हूँ’, ‘यह धन पदार्थ मेरा है’ (माया-वेड़े) मनुष्य खुअार होते रहते हैं, पर जगत से चलने के समय कोई भी चीज किसी के साथ नहीं चलती। जो मनुष्य गुरू के सनमुख रहता है, वह सदा परमात्मा के नाम को हृदय में वसा के नाम सिमरता रहता है। वह सदा-थिर रहने वाली सिफत-सालाह की बाणी के द्वारा परमात्मा के गुण गाता रहता है और परमात्मा की मेहर की निगाह से वह सदा सुखी रहता है ॥३॥ जिन्ह के हृदय में गुरू का बखसा हुआ ज्ञान सदा रोशनी करी रखता है उन्हा का हुक्म (दुनिया के) बादश़ाहों के सिर पर (भी) चलता है, वह हर समय दिन रात परमात्मा की भगती करते रहते हैं, वह हरी-नाम का लाभ कमाते हैं जो सदा कायम रहता है। हे नानक जी! परमात्मा के नाम के द्वारा संसार से पार-उतारा हो जाता है, जो मनुष्य गुरू के शब्द के द्वारा हरी-नाम के रंग में रंगें रहते हैं, परमात्मा उनके नजदीक वसता है ॥४॥२॥

Sorath Mahalaa 3 ||
Bhagat Khajaanaa Bhagtan Kau Deeaa Naau Har Dhhan Sach Soe || Akhutt Naam Dhhan Kade Nikhuttai Naahee Kinai N Keemat Hoe || Naam Dhhan Mukh Oujle Hoe Har Paaeaa Sach Soe ||1|| Man Mere Gur Shabadee Har Paaeaa Jaae || Bin Shabadai Jag Bhuldaa Firdaa Dargeh Milai Sajaae || Rahaau || Es Dehee Andar Panch Chor Vaseh Kaam Krodhh Lobh Mohu Ahankaaraa || Amrit Lootteh Manmukh Nahee Boojheh Koe N Sunai Pookaaraa || Andhhaa Jagat Andhh Vartaaraa Baajh Guroo Gubaaraa ||2|| Houmai Meraa Kar Kar Vigute Kehu Chalai N Chaldeaa Naal || Gurmukh Hovai Su Naam Dhhiaavai Sadaa Har Naam Samaal || Sachee Baanee Har Gun Gaavai Nadree Nadar Nihaal ||3|| Satgur Giaan Sadaa Ghatt Chaanan Amar Sir Baadesaahaa || Andin Bhagat Kareh Din Raatee Raam Naam Sach Laahaa || Naanak Raam Naam Nistaaraa Shabad Rate Har Paahaa ||4||2||

Meaning: The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. ||1|| O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. || Pause || Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. ||2|| Indulging in egotism and possessiveness, they are ruined; when they depart, nothing goes along with them. But one who becomes Gurmukh meditates on the Naam, and ever contemplates the Lord’s Name. Through the True Word of Gurbani, he sings the Glorious Praises of the Lord; blessed with the Lord’s Glance of Grace, he is enraptured. ||3|| The spiritual wisdom of the True Guru is a steady light within the heart. The Lord’s decree is over the heads of even kings. Night and day, the Lord’s devotees worship Him; night and day, they gather in the true profit of the Lord’s Name. O Nanak Ji, through the Lord’s Name, one is emancipated; attuned to the Shabad, he finds the Lord. ||4||2||

3 days ago (edited) | [YT] | 925

CK Time TV North America

Hukamnama | Sri Darbar Sahib | Hukamnama Sri Darbar Sahib Today |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 613

ਸੋਰਠਿ ਮਹਲਾ ੫ ॥
ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ ॥੩॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ ॥ ਨਾਨਕ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥੧੬॥

ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ ॥੧॥ ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ ॥ ਰਹਾਉ ॥ ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ। ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ ॥੨॥ ਹੇ ਭਾਈ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖ਼ੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ। ਹੇ ਭਾਈ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖ਼ੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ ॥੩॥ ਹੇ ਭਾਈ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ। ਹੇ ਨਾਨਕ ਜੀ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ ॥੪॥੫॥੧੬॥

सोरठि महला ५ ॥
राजन महि राजा उरझाइओ मानन महि अभिमानी ॥ लोभन महि लोभी लोभाइओ तिउ हरि रंगि रचे गिआनी ॥१॥ हरि जन कउ इही सुहावै ॥ पेखि निकटि करि सेवा सतिगुर हरि कीरतनि ही त्रिपतावै ॥ रहाउ ॥ अमलन सिउ अमली लपटाइओ भूमन भूमि पिआरी ॥ खीर संगि बारिकु है लीना प्रभ संत ऐसे हितकारी ॥२॥ बिदिआ महि बिदुअंसी रचिआ नैन देखि सुखु पावहि ॥ जैसे रसना सादि लुभानी तिउ हरि जन हरि गुण गावहि ॥३॥ जैसी भूख तैसी का पूरकु सगल घटा का सुआमी ॥ नानक पिआस लगी दरसन की प्रभु मिलिआ अंतरजामी ॥४॥५॥१६॥

अर्थ: (हे भाई! जैसे) राज के कामों में राजा मगन रहता है, जैसे मान बढ़ाने वाले कामों में आदर-मान का भूखा मनुष्य मस्त रहता है, जैसे लालची मनुष्य लालच बढ़ाने वाले कर्मों में फँसा रहता है, उसी प्रकार जीवन की सूझ वाला मनुष्य प्रभू के प्रेम-रंग में मस्त रहता है ॥१॥ परमात्मा के भगत को यही कर्म अच्छा लगता है। (भगत परमात्मा को) अंग-संग देख कर, और, गुरु की सेवा करके परमात्मा की सिफ़त-सालाह में ही प्रसन्न रहता है ॥ रहाउ ॥ हे भाई! नशों का प्रेमी मनुष्य नशों के साथ जुड़ा रहता है, जमीन के मालिकों को जमीन प्यारी लगती है, बच्चा दूध से मस्त रहता है। इसी प्रकार संत जन परमात्मा के साथ प्यार करते हैं ॥२॥ हे भाई! विद्वान मनुष्य विद्या (पढ़न पढा़न) मे खुश रहता है, आँखें (पदार्थ) देख देख के सुख मानती हैं। हे भाई! जिस तरह जीभ (स्वादिष्ट पदार्थों के) सवाद (चख्खन) में खुश रहती है, वैसे ही प्रभू के भगत प्रभू की सिफ़त-सालाह के गीत गाते हैं ॥३॥ हे भाई! सभी शरीरों का मालिक प्रभू जिस तरह किसे जीव की लालसा हो वैसी ही पूरी करने वाला है। हे नानक जी! (जिस मनुष्य को) परमातमा के दर्शन की प्यास लगती है, उस मनुष्य को दिल की जानने वाला परमातमा (आप) आ मिलता है ॥४॥५॥१६॥

Sorath Mahalaa 5 ||
Raajan Meh Raajaa Ourjhaaeo Maanan Meh Abhemaanee || Lobhan Meh Lobhee Lobhaaeo Tiu Har Rang Rache Gyaanee ||1|| Har Jan Kau Ihee Suhaave || Pekh Nikatt Kar Sevaa Satgur Har Keertan Hee Triptaave || Rahaau || Amlan Siu Amlee Lapttaaeo Bhooman Bhoom Piaaree || Kheer Sang Baarik Hai Leenaa Prabh Sant Aise Hitkaaree ||2|| Bideaa Meh Biduansee Racheaa Nain Dekh Sukh Paaveh || Jaise Rasnaa Saad Lubhaanee Tiu Har Jan Har Gun Gaaveh ||3|| Jaisee Bhookh Taisee Kaa Poorak Sagal Ghattaa Kaa Suaamee || Naanak Piaas Lagee Darsan Kee Prabh Mileaa Antarjaamee ||4||5||16||

Meaning: As the king is entangled in kingly affairs, and the egotist in his own egotism, And the greedy man is enticed by greed, so is the spiritually enlightened being absorbed in the Love of the Lord. ||1|| This is what befits the Lord’s servant. Beholding the Lord near at hand, he serves the True Guru, and he is satisfied through the Kirtan of the Lord’s Praises. || Pause || The addict is addicted to his drug, and the landlord is in love with his land. As the baby is attached to his milk, so the Saint is in love with God. ||2|| The scholar is absorbed in scholarship, and the eyes are happy to see. As the tongue savors the tastes, so does the humble servant of the Lord sing the Glorious Praises of the Lord. ||3|| As is the hunger, so is the fulfiller; He is the Lord and Master of all hearts. Nanak Ji thirsts for the Blessed Vision of the Lord’s Darshan; he has met God, the Inner-knower, the Searcher of hearts. ||4||5||16||

4 days ago | [YT] | 1,265

CK Time TV North America

450 Sala Shatabdi Samagam | Gurudwara Sri Goindwal Sahib | Tarn Taran
#shatabdismagam #goindwalsahib ‪@SGPCSriAmritsar‬

4 days ago | [YT] | 22

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 652

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

ਅਰਥ: (ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਨਾਨਕ ਜੀ! ਜੇ ਹਰੀ ਆਪਣੀ ਮੇਹਰ ਕਰੇ,ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥ ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ। ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ। ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ। ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ। ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਨਾਨਕ ਜੀ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥ ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ। ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ। ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਨਾਨਕ ਜੀ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥

सलोकु मः ४ ॥
अंतरि अगिआनु भई मति मधिम सतिगुर की परतीति नाही ॥ अंदरि कपटु सभु कपटो करि जाणै कपटे खपहि खपाही ॥ सतिगुर का भाणा चिति न आवै आपणै सुआइ फिराही ॥ किरपा करे जे आपणी ता नानक सबदि समाही ॥१॥ मः ४ ॥ मनमुख माइआ मोहि विआपे दूजै भाइ मनूआ थिरु नाहि ॥ अनदिनु जलत रहहि दिनु राती हउमै खपहि खपाहि ॥ अंतरि लोभु महा गुबारा तिन कै निकटि न कोई जाहि ॥ ओइ आपि दुखी सुखु कबहू न पावहि जनमि मरहि मरि जाहि ॥ नानक बखसि लए प्रभु साचा जि गुर चरनी चितु लाहि ॥२॥ पउड़ी ॥ संत भगत परवाणु जो प्रभि भाइआ ॥ सेई बिचखण जंत जिनी हरि धिआइआ ॥ अम्रितु नामु निधानु भोजनु खाइआ ॥ संत जना की धूरि मसतकि लाइआ ॥ नानक भए पुनीत हरि तीरथि नाइआ ॥२६॥

अर्थ: (मनमुख के) हिरदे में अज्ञान है, (उस की) अकल (मति) नादान होती है और सतगुरु ऊपर उस को सिदक नहीं होता; मन में धोखा (होने के कारन संसार में भी) वह सारा धोखा ही धोखा समझता है। (मनमुख मनुष्य खुद) दुःखी होते हैं ( व ओरों को) दुखी करते हैं; सतिगुरु का हुकम उनके चित मे नही आता (मतलब,भाणा नही मांनते) आेर अपनी मत के पीछे भटकते रहते हैं ; नानक जी! जे हरी अपनी कॄपा करे ,ता ही वह गुरू के शब्द मे लीन होते हैं ॥१॥ माया के मोह मे फसे हुए मनमुख का मन माया के प्यार मे एक जगह नही टिकता। हर समय दिन रात (माया मे) सड़ते रहते हैं। अहंकार मे आप दुखी होते हैं ओर दुसरो को करते हैं। उनके अंदर लोभ रूपी बडा अंधेरा होता है, कोई मनुष उनके पास नही जाता। वह अपने अाप ही दुखी रहते हैं,कभी सुखी नही होते, सदा जन्म मरन के चक्करों मे पडे रहते हैं। नानक जी! जे वह गुरू के चरनो मे चित जोडन तो सचा हरी उनको माफ कर दे ॥२॥ जो मनुष्य प्रभू को प्यारे हैं, वह संत हैं, वह भगत हैं वही कबूल हैं। वही मनुष्य सही है जो हरी नाम जपते हैं। आतमिक जीवन देन वाला नाम ख़जाना-रूपी भोजन खाते हैं, ओर संतो की चरन-धूड़ अपने माथे पर लगाते हैं। नानक जी!(इस तरह के मनुष्य) हरी (के भजन-रूपी) तीर्थ मे नहाते हैं ओर पवित्र हो जाते हैं ॥२६॥

Salok Mahalaa Chauthhaa || a(n)tar agiaan bhiee mat madhim satigur kee parateet naahee || a(n)dhar kapaT sabh kapaTo kar jaanai kapaTe khapeh khapaahee || satigur kaa bhaanaa chit na aavai aapanai suaai firaahee || kirapaa kare je aapanee taa naanak sabadh samaahee ||1|| mahalaa chauthhaa || manmukh maiaa moh viaape dhoojai bhai manooaa thir naeh || anadhin jalat raheh dhin raatee haumai khapeh khapaeh || a(n)tar lobh mahaa gubaaraa tin kai nikaT na koiee jaeh || oi aap dhukhee sukh kabahoo na paaveh janam mareh mar jaeh || naanak bakhas le prabh saachaa j gur charanee chit laeh ||2|| pauRee || sa(n)t bhagat paravaan jo prabh bhaiaa || seiee bichakhan ja(n)t jinee har dhiaaiaa || a(n)mrit naam nidhaan bhojan khaiaa || sa(n)t janaa kee dhoor masatak laiaa || naanak bhe puneet har teerath naiaa ||26||

Shalok, Fourth Mehla: He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. ||1|| Fourth Mehla: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. ||2|| Pauree: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. ||26||

5 days ago | [YT] | 1,276

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 616

ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥

ਅਰਥ: ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥ (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ। (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ॥੩॥ ਹੇ ਨਾਨਕ ਜੀ! (ਆਖੋ-) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ। ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਸੰਸਾਰ-ਸਮੁੰਦਰ ਵਿਚ (ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥

सोरठि महला ५ ॥
माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥ देइ किवाड़ अनिक पड़दे महि पर दारा संगि फाकै ॥ चित्र गुपतु जब लेखा मागहि तब कउणु पड़दा तेरा ढाकै ॥३॥ दीन दइआल पूरन दुख भंजन तुम बिनु ओट न काई ॥ काढि लेहु संसार सागर महि नानक प्रभ सरणाई ॥४॥१५॥२६॥

अर्थ: मनुष्य माया के मोह के (आतमिक) अंधकार में मस्त रह के सब दातें देने वाले प्रभू के साथ जीव गहरी साँझ नहीं बनाता। जिस परमात्मा ने शरीर जिंद बना के जीव को पैदा किया हुआ है, (उस को भुला कर) अपनी ताकत को ही बड़ी समझता है ॥१॥ हे मूर्ख मन! मालिक प्रभू (तेरी सभी करतूतों को हर समय) देख रहा है। तूँ जो कुछ करता हैं, (मालिक-प्रभू) वही वही जान लेता है, (उससे तेरी) कोई भी करतूत छुपी नहीं रह सकती ॥ रहाउ ॥ हे भाई! मनुष्य जिव्हा के स्वादों में, लोभ के नशे में मस्त रहता है (जिस करके इस के अंदर) अनेकों विकार पैदा हो जाते हैं। मनुष्य हऊमै की जंजीरों के भार नीचे दब जाता है, बहुत जूनों में भटकता फिरता है, और, दु:ख सहारता रहता है ॥२॥ (माया के मोह के अंधकार में फँसा मनुष्य) दरवाजे बंद करके अनेकों परदों के पीछे पराई स्त्री के साथ कुकर्म करता है। (पर, हे भाई!) जब (धर्म राज के दूत) चित्र और गुप्त (तेरी करतूतों का) हिसाब मांगेंगे, तब कोई भी तेरी करतूतें ऊपर पर्दा नहीं डाल सकेगा ॥३॥ हे नानक जी! (कहो-) दीनों पर दया करने वाले! हे सर्व-व्यापक! हे दु:खों के नाश करने वाले! तेरे बिना ओर कोई सहारा नहीं है। हे प्रभू! मैं तेरी शरण आया हूँ। संसार-समुंद्र में (डूबते को मुझे बाजू पकड़ के) निकाल ले ॥४॥१५॥२६॥

Sorath Mahalaa 5 ||
Maaeaa Moh Magan Andhheaarai Devanhaar N Jaanai || Jeeu Pindd Saaj Jin Racheaa Bal Apuno Kar Maanai ||1|| Man Moorre Dekh Raheo Prabh Suaamee || Jo Kishh Kareh Soee Soee Jaanai Rahai N Kashhooai Shhaanee || Rahaau || Jehvaa Suaad Lobh Mad Maato Oupaje Anik Bikaaraa || Bahut Jon Bharmat Dukh Paaeaa Houmai Bandhhan Ke Bhaaraa ||2|| De_ey Kivaarr Anik Parrde Meh Par Daaraa Sang Faakai || Chitar Gupat Jab Lekhaa Maageh Tab Kaun Parrdaa Teraa Ddhaakai ||3|| Deen Daeaal Pooran Dukh Bhanjan Tum Bin Ott N Kaaee || Kaaddh Lehu Sansaar Saagar Meh Naanak Prabh Sarnaaee ||4||15||26||

Meaning: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2|| Behind closed doors, hidden by many screens, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then ? ||3|| O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. ||4||15||26||

6 days ago | [YT] | 1,215

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 830

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ
ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥ ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥ ਕਬ ਘਰਿ ਆਵੈ ਰੀ ॥੧॥ ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥ ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥ਨਾਨਕੁ ਦੁਆਰੈ ਆਇਓ ॥ ਤਉ ਮੈ ਲਾਲਨੁ ਪਾਇਓ ਰੀ ॥੨॥ ਮੋਹਨ ਰੂਪੁ ਦਿਖਾਵੈ ॥ ਅਬ ਮੋਹਿ ਨੀਦ ਸੁਹਾਵੈ ॥ ਸਭ ਮੇਰੀ ਤਿਖਾ ਬੁਝਾਨੀ ॥ ਅਬ ਮੈ ਸਹਜਿ ਸਮਾਨੀ ॥ ਮੀਠੀ ਪਿਰਹਿ ਕਹਾਨੀ ॥ ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਅਰਥ: ਹੇ ਮੋਹਨ-ਪ੍ਰਭੂ! ਜਿਵੇਂ ਪਤੀ ਤੋਂ ਵਿਛੁੜੀ ਹੋਈ ਇਸਤ੍ਰੀ ਭਾਵੇਂ ਜੀਕਰ) ਹਾਰ, ਕੱਜਲ, ਕਪੜੇ, ਗਹਿਣੇ ਪਾਂਦੀ ਹੈ, (ਪਰ ਵਿਛੋੜੇ ਦੇ ਕਾਰਨ) ਹਾਹੁਕੇ ਵਿਚ (ਉਸ ਨੂੰ) ਨੀਂਦ ਨਹੀਂ ਆਉਂਦੀ, (ਪਤੀ ਦੀ ਉਡੀਕ ਵਿਚ ਉਹ) ਹਰ ਵੇਲੇ ਉਦਾਸ ਉਦਾਸ ਰਹਿੰਦੀ ਹੈ, (ਤੇ ਸਹੇਲੀ ਪਾਸੋਂ ਪੁੱਛਦੀ ਹੈ-) ਹੇ ਭੈਣ! ਮੇਰਾ ਪਤੀ) ਕਦੋਂ ਘਰ ਆਵੇਗਾ (ਇਸੇ ਤਰ੍ਹਾਂ, ਹੇ ਮੋਹਨ! ਤੈਥੋਂ ਵਿਛੁੜ ਕੇ ਮੈਨੂੰ ਸ਼ਾਂਤੀ ਨਹੀਂ ਆਉਂਦੀ) ।੧।ਰਹਾਉ। ਹੇ ਮੋਹਨ ਪ੍ਰਭੂ! ਮੈਂ ਗੁਰਮੁਖ ਸੁਹਾਗਣ ਦੀ ਸਰਨ ਪੈਂਦੀ ਹਾਂ, ਉਸ ਦੇ ਚਰਨਾਂ ਉਤੇ (ਆਪਣਾ) ਸਿਰ ਧਰ ਕੇ (ਪੁੱਛਦੀ ਹਾਂ-) ਹੇ ਭੈਣ! ਮੈਨੂੰ ਸੋਹਣਾ ਲਾਲ ਮਿਲਾ ਦੇ (ਦੱਸ, ਉਹ) ਕਦੋਂ ਮੇਰੇ ਹਿਰਦੇ-ਘਰ ਵਿਚ ਆਵੇਗਾ।੧। (ਸੁਹਾਗਣ ਆਖਦੀ ਹੈ-) ਹੇ ਸਹੇਲੀਏ! ਸੁਣ, ਮੈਂ ਤੈਨੂੰ ਮੋਹਨ-ਪ੍ਰਭੂ ਦੇ ਮਿਲਣ ਦੀ ਗੱਲ ਸੁਣਾਂਦੀ ਹਾਂ। ਤੂੰ (ਆਪਣੇ ਅੰਦਰੋਂ) ਸਾਰਾ ਅਹੰਕਾਰ ਦੂਰ ਕਰ ਦੇ। ਤਦੋਂ ਤੂੰ ਆਪਣੇ ਹਿਰਦੇ-ਘਰ ਵਿਚ ਹੀ ਉਸ ਸੋਹਣੇ ਲਾਲ ਨੂੰ ਲੱਭ ਲਏਂਗੀ। (ਹਿਰਦੇ-ਘਰ ਵਿਚ ਉਸ ਦਾ ਦਰਸਨ ਕਰ ਕੇ) ਫਿਰ ਤੂੰ ਖ਼ੁਸ਼ੀ ਆਨੰਦ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰੀਂ, ਅਤੇ ਉਸ ਪ੍ਰਭੂ ਦਾ ਸਿਮਰਨ ਕਰਿਆ ਕਰੀਂ ਜੋ ਨਿਰਾ ਆਨੰਦ ਹੀ ਆਨੰਦ-ਰੂਪ ਹੈ। ਹੇ ਭੈਣ! ਨਾਨਕ (ਭੀ ਉਸ ਗੁਰੂ ਦੇ) ਦਰ ਤੇ ਆ ਗਿਆ ਹੈ, (ਗੁਰੂ ਦੇ ਦਰ ਤੇ ਆ ਕੇ) ਮੈਂ (ਨਾਨਕ ਨੇ ਹਿਰਦੇ-ਘਰ ਵਿਚ ਹੀ) ਸੋਹਣਾ ਲਾਲ ਲੱਭ ਲਿਆ ਹੈ।੨। ਹੇ ਭੈਣ! ਹੁਣ) ਮੋਹਨ ਪ੍ਰਭੂ ਮੈਨੂੰ ਦਰਸਨ ਦੇ ਰਿਹਾ ਹੈ, ਹੁਣ (ਮਾਇਆ ਦੇ ਮੋਹ ਵਲੋਂ ਪੈਦਾ ਹੋਈ) ਉਪਰਾਮਤਾ ਮੈਨੂੰ ਮਿੱਠੀ ਲੱਗ ਰਹੀ ਹੈ, ਮੇਰੀ ਸਾਰੀ ਮਾਇਆ ਦੀ ਤ੍ਰਿਸ਼ਨਾ ਮਿਟ ਗਈ ਹੈ। ਹੁਣ ਮੈਂ ਆਤਮਕ ਅਡੋਲਤਾ ਵਿਚ ਟਿਕ ਗਈ ਹਾਂ। ਪ੍ਰਭੂ-ਪਤੀ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਮੈਨੂੰ ਪਿਆਰੀਆਂ ਲੱਗ ਰਹੀਆਂ ਹਨ। ਹੇ ਭੈਣ! ਹੁਣ ਮੈਂ ਸੋਹਣਾ ਲਾਲ ਮੋਹਣ ਲੱਭ ਲਿਆ ਹੈ।ਰਹਾਉ ਦੂਜਾ।੧।੧੨੮।

रागु बिलावलु महला ५ घरु १३ पड़ताल
ੴ सतिगुर प्रसादि ॥
मोहन नीद न आवै हावै हार कजर बसत्र अभरन कीने ॥ उडीनी उडीनी उडीनी ॥ कब घरि आवै री ॥१॥ रहाउ ॥ सरनि सुहागनि चरन सीसु धरि ॥ लालनु मोहि मिलावहु ॥ कब घरि आवै री ॥१॥ सुनहु सहेरी मिलन बात कहउ सगरो अहं मिटावहु तउ घर ही लालनु पावहु ॥ तब रस मंगल गुन गावहु ॥ आनद रूप धिआवहु ॥ नानकु दुआरै आइओ ॥ तउ मै लालनु पाइओ री ॥२॥ मोहन रूपु दिखावै ॥ अब मोहि नीद सुहावै ॥ सभ मेरी तिखा बुझानी ॥ अब मै सहजि समानी ॥ मीठी पिरहि कहानी ॥ मोहनु लालनु पाइओ री ॥ रहाउ दूजा ॥१॥१२८॥

अर्थ: हे मोहन प्रभू! (जैसे पति से विछुड़ी हुई स्त्री चाहे जैसे भी) हार, काजल, कपड़े, गहने पहनती है (पर विछोड़े के कारण) आहें भरती (उसे) नींद नहीं आती, (पति के इन्तजार में वह) हर वक्त उदास रहती है, (और सहेली से पूछती है-) हे बहन! (मेरा पति) कब घर आएगा? (इसी तरह, हे मोहन! तुझसे विछुड़ के मुझे शांति नहीं आती)।1। रहाउ। हे मोहन प्रभू! मैं गुरमुख सोहागिन की शरण पड़ती हूँ, उसके चरणों पे (अपना) सिर धर के (पूछती हूँ-) हे बहन! मुझे सोहाना लाल मिला दे (बता, वह) कब मेरे हृदय-घर में आएगा।1। (सोहागिन कहती है-) हे सहेली! सुन, मैं तुझे मोहन-प्रभू मिलन की बात सुनाती हूँ। तू (अपने अंदर से) सारा अहंकार दूर कर दे। तब तू अपने हृदय-घर में उस सोहणे लाल को पा लेगी। (हृदय-घर में उसके दर्शन करके) फिर तू खुशी-आनंद पैदा करने वाले हरी-गुण गाया करना जो सिर्फ आनंद ही आनंद रूप है। हे बहन! नानक (भी उस गुरू के) दर पर आ गया है, (गुरू के दर पर आ के) मैंने (नानक के हृदय-घर में ही) सोहणा लाल पा लिया है।2। हे बहन! (अब) मोहन प्रभू मुझे दर्शन दे रहे हैं, अब (माया के मोह की ओर से पैदा हुई) उपरामता मुझे मीठी लग रही है, मेरी सारी माया की तृष्णा मिट गई है। अब मैं आत्मिक अडोलता में टिक गई हूँ। प्रभू-पति की सिफत-सालाह की बातें मुझे प्यारी लग रही हैं। हे बहन! अब मैंने सोहणा लाल मोहन पा लिया है। रहाउ दूजा।1।128।

Raag bilaaval mahalaa panjavaa ghar tayrvaa paRataal
ikOankaar satigur prasaad ||
mohan needh na aavai haavai haar kajar basatr abharan keene || auddeenee uddeenee uddeenee || kab ghar aavai ree ||1|| rahaau || saran suhaagan charan sees dhar || laalan moh milaavahu || kab ghar aavai ree ||1|| sunahu saheree milan baat kahau sagaro aha(n) miTaavahu tau ghar hee laalan paavahu || tab ras ma(n)gal gun gaavahu || aanadh roop dhiaavahu || naanak dhuaarai aaio || tau mai laalan paio ree ||2|| mohan roop dhikhaavai || ab moh needh suhaavai || sabh meree tikhaa bujhaanee || ab mai sahaj samaanee || meeThee pireh kahaanee || mohan laalan paio ree || rahaau dhoojaa ||1||128||

Raag Bilaaval, Fifth Mehl, Thirteenth House, Partaal: One Universal Creator God. By The Grace Of The True Guru: O Enticing Lord, I cannot sleep; I sigh. I am adorned with necklaces, gowns, ornaments and make-up. I am sad, sad and depressed. When will You come home? ||1||Pause|| I seek the Sanctuary of the happy soul-brides; I place my head upon their feet. Unite me with my Beloved. When will He come to my home? ||1|| Listen, my companions: tell me how to meet Him. Eradicate all egotism, and then you shall find your Beloved Lord within the home of your heart. Then, in delight, you shall sing the songs of joy and praise. Meditate on the Lord, the embodiment of bliss. O Nanak, I came to the Lord’s Door, and then, I found my Beloved. ||2|| The Enticing Lord has revealed His form to me, and now, sleep seems sweet to me. My thirst is totally quenched, and now, I am absorbed in celestial bliss. How sweet is the story of my Husband Lord. I have found my Beloved, Enticing Lord. ||Second Pause||1||128||

1 week ago | [YT] | 1,423

CK Time TV North America

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਅੰਮ੍ਰਿਤ ਵੇਲੇ ਦਾ ਮੁੱਖਵਾਕ
ਅੰਗ :- 644

ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥

ਅਰਥ: ਜੇ ਕੋਈ ਮਨੁੱਖ ਚਿੱਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ) ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖ਼ਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ। ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ ਜੀ! (ਆਖੋ-) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ॥੧॥ ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ। ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ। ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ। ਵੱਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਰਾਹੀਂ ਭਉ ਉਪਜਦਾ ਹੈ ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ। ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੇ ਨਾਨਕ ਜੀ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥ ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੁੰਭੇ ਦਾ ਰੰਗ ਹੈ (ਭਾਵ, ਕਸੁੰਭੇ ਵਾਂਗ ਛਿਨ-ਭੰਗੁਰ ਹੈ), ਛਿਨ ਮਾਤ੍ਰ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਨ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ। ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥੬॥

सलोकु मः ३ ॥
सतिगुर की सेवा सफलु है जे को करे चितु लाइ ॥ मनि चिंदिआ फलु पावणा हउमै विचहु जाइ ॥ बंधन तोड़ै मुकति होइ सचे रहै समाइ ॥ इसु जग महि नामु अलभु है गुरमुखि वसै मनि आइ ॥ नानक जो गुरु सेवहि आपणा हउ तिन बलिहारै जाउ ॥१॥ मः ३ ॥ मनमुख मंनु अजितु है दूजै लगै जाइ ॥ तिस नो सुखु सुपनै नही दुखे दुखि विहाइ ॥ घरि घरि पड़ि पड़ि पंडित थके सिध समाधि लगाइ ॥ इहु मनु वसि न आवई थके करम कमाइ ॥ भेखधारी भेख करि थके अठिसठि तीरथ नाइ ॥ मन की सार न जाणनी हउमै भरमि भुलाइ ॥ गुर परसादी भउ पइआ वडभागि वसिआ मनि आइ ॥ भै पइऐ मनु वसि होआ हउमै सबदि जलाइ ॥ सचि रते से निरमले जोती जोति मिलाइ ॥ सतिगुरि मिलिऐ नाउ पाइआ नानक सुखि समाइ ॥२॥ पउड़ी ॥ एह भूपति राणे रंग दिन चारि सुहावणा ॥ एहु माइआ रंगु कसु्मभ खिन महि लहि जावणा ॥ चलदिआ नालि न चलै सिरि पाप लै जावणा ॥ जां पकड़ि चलाइआ कालि तां खरा डरावणा ॥ ओह वेला हथि न आवै फिरि पछुतावणा ॥६॥

अर्थ: अगर कोई मनुष्य चित लगा कर सेवा करे, तो सतिगुरू की (बताई) सेवा जरूर फल लगाती है; मन-इच्छत फल मिलता है, अहंकार मन में से दूर होता है; (गुरू की बताई कार माया के) बंधनों को तोड़ती है (बंधनों से) खलासी हो जाती है और सच्चे हरी में मनुष्य समाया रहता है। इस संसार में हरी का नाम दुर्लभ है, सतिगुरू के सनमुख मनुष्य के मन में आ कर वसता है; हे नानक जी! (कहो-) मैं सदके हूँ उन से जो अपने सतिगुरू की बताई कार करते हैं ॥१॥ मनमुख का मन उस के काबू से बाहर है, क्योंकि वह माया में जा कर लगा हुआ है; (नतीजा यह कि) उस को सपने में भी सुख नहीं मिलता, (उस की उम्र) सदा दुख में ही गुज़रती है। अनेकों पंडित लोग पढ़ पढ़ कर और सिध समाधियाँ लगा लगा कर थक गए हैं, कई कर्म कर के थक गए हैं; (पढ़ने से और समाधियों से) यह मन काबू नहीं आता। भेख करने वाले मनुष्य (भावार्थ, साधू लोग) कई भेख कर के और अठाहठ तीरर्थों पर नहा कर थक गए हैं; हउमै और भ्रम में भुले होया को मन की सोझी नहीं आई। बड़े भाग्य से सतिगुरू की कृपा द्वारा प्रभू का डर पैदा होता है और प्रभू मन में आ कर वसता है। (हरी का) डर पैदा होने से ही, और हउमै सतिगुरू के श़ब्द से जला कर ही मन वस में आता है। जो मनुष्य ज्योती-प्रभू में अपनी बिरती मिला कर सच्चे में रंगे गए हैं, वह निर्मल हो गए हैं; (पर) हे नानक जी! सतिगुरू के मिलने पर ही नाम मिलता है और सुख में लीन हो जाते हैं ॥२॥ राजों और राणों के यह रंग चार दिनों (भावार्थ, थोड़े समय) के लिए शोभनीय होते हैं; माया का यह रंग कसुंभे का रंग है (भावार्थ कसुंभे की तरह खिन में उत्तर जाता है), थोड़े समय में लह जाता है, (संसार से) चलने के समय माया साथ नहीं जाती, (पर इस के कारण किए) पाप अपने सिर पर लै जाते हैं। जब जम-काल ने पकड़ कर आगे ला लिया, तो (जीव) बहुत भय-भीत होता है; (मनुष्य-जन्म वाला) वह समय फिर मिलता नहीं, इस लिए पछताता है ॥६॥

Salok Ma 3 ||
Satgur Kee Sevaa Safal Hai Jae Ko Kare Chit Laae || Man Chindeaa Fal Paavnaa Haumai Vichahu Jaae || Bandhhan Torrai Mukat Hoe Sache Rahai Samaae || Is Jag Meh Naam Alabh Hai Gurmukh Vasai Man Aae || Naanak Jo Gur Seveh Aapnaa Hau Tin Balehaarai Jaau ||1|| Ma 3 || Manmukh Mann Ajit Hai Doojai Lagai Jaae || Tis No Sukh Supnai Nahee Dukhe Dukh Vihaae || Ghar Ghar Parr Parr Panddit Thhake Sidhh Samaadhh Lagaae || Ehu Man Vas N Aavee Thhake Karam Kamaae || Bhekhdhhaaree Bhekh Kar Thhake Athsath Teerathh Naae || Man Kee Saar N Jaananee Haumai Bharam Bhulaae || Gur Parsaadee Bhau Paeaa Vaddbhaag Vasea Man Aae || Bhai Paeai Man Vas Hoaa Haumai Shabad Jalaae || Sach Rate Se Nirmale Jotee Jot Milaae || Satgur Mileai Naau Paaeaa Naanak Sukh Samaae ||2|| Paurree || Eh Bhoopat Raane Rang Din Chaar Suhaavnaa || Ehu Maaeaa Rang Kasumbh Khin Meh Leh Jaavnaa || Chaldeaa Naal N Chalai Sir Paap Lai Jaavnaa || Jaå Pakarr Chalaaeaa Kaal Taå Kharaa Ddaraavnaa || Oh Velaa Hathh N Aavai Fir Pashhutaavnaa ||6||

Meaning: Service to the True Guru is fruitful and rewarding, if one performs it with his mind focused on it. The fruits of the mind’s desires are obtained, and egotism departs from within. His bonds are broken, and he is liberated; he remains absorbed in the True Lord. It is so difficult to obtain the Naam in this world; it comes to dwell in the mind of the Gurmukh. O Nanak Ji, I am a sacrifice to one who serves his True Guru. ||1|| Third Mahalaa: The mind of the self-willed manmukh is so very stubborn; it is stuck in the love of duality. He does not find peace, even in dreams; he passes his life in misery and suffering. The Pandits have grown weary of going door to door, reading and reciting their scriptures; the Siddhas have gone into their trances of Samaadhi. This mind cannot be controlled; they are tired of performing religious rituals. The impersonators have grown weary of wearing false costumes, and bathing at the sixty-eight sacred shrines. They do not know the state of their own minds; they are deluded by doubt and egotism. By Guru’s Grace, the Fear of God is obtained; by great good fortune, the Lord comes to abide in the mind. When the Fear of God comes, the mind is restrained, and through the Word of the Shabad, the ego is burnt away. Those who are imbued with Truth are immaculate; their light merges in the Light. Meeting the True Guru, one obtains the Name; O Nanak Ji, he is absorbed in peace. ||2|| Pauree: The pleasures of kings and emperors are pleasing, but they last for only a few days. These pleasures of Maya are like the color of the safflower, which wears off in a moment. They do not go with him when he departs; instead, he carries the load of sins upon his head. When death seizes him, and marches him away, then he looks absolutely hideous. That lost opportunity will not come into his hands again, and in the end, he regrets and repents. ||6||

1 week ago | [YT] | 1,227